ਚੰਨ ਦੀ ਚਾਨਣੀ

0
811

ਇਹ ਜੋ ਚੰਨ ਦੀ ਚਾਨਣੀ ਹੈ,ਇਹ ਜੋ ਤਾਰਿਆਂ ਦੀ ਲੋਅ ਹੈ
ਪਡ਼ੀਏ ਤਾਂ ਤੇਰਾ ਖਤ ਹੈ,ਸੁਣੀਏ ਤਾਂ ਤੇਰੀ ਸੋਅ ਹੈ
ਇਹ ਜੋ ਚੰਨ ਦੀ ਚਾਨਣੀ ਹੈ,ਇਹ ਜੋ ਤਾਰਿਆਂ ਦੀ ਲੋਅ ਹੈ

ਜੋ ਤੂੰ ਉਮਰ ਭਰ ਜਗਾਏਤੇ ਦਰੀਂ ਘਰੀਂ ਟਿਕਾਏ
ਤੇਰੇ ਚਿਹਰੇ ਉੱਤੇ ਅੱਜ ਵੀ ,ਓਹਨਾ ਦੀਵਿਆਂ ਦੀ ਲੋਅ ਹੈ
ਇਹ ਜੋ ਚੰਨ ਦੀ ਚਾਨਣੀ ਹੈ,ਇਹ ਜੋ ਤਾਰਿਆਂ ਦੀ ਲੋਅ ਹੈ

ਤੇਰੇ ਲਫ਼ਜ ਨੇ ਲ਼ਹੂ ਵਿੱਚ,ਤੇਰਾ ਰਾਗ ਹੈ ਰ਼ਗਾਂ ਵਿੱਚ
ਐ ਗਜ਼ਲ ਵਸੇਂ ਤੂੰ ਸਾਹੀਂ,ਤੇਰੇ ਤੋਂ ਕੀ ਲੁਕੋ ਹੈ

ਜੋ ਵੀ ਬਾਤ ਤੂੰ ਕਹੀ ਹੈਸੱਜਰੀ ਹਵਾ ਜਿਹੀ ਹੈ
ਇਹ ਬਹਾਰ ਦਾ ਸੁਨੇਹਾ,ਤੇ ਸਵੇਰਿਆਂ ਦੀ ਸੋਅ ਹੈ
ਇਹ ਜੋ ਚੰਨ ਦੀ ਚਾਨਣੀ ਹੈ,ਇਹ ਜੋ ਤਾਰਿਆਂ ਦੀ ਲੋਅ ਹੈ

ਇਹ ਚੰਨ ਦੀ ਚਾਨਣੀ ਵੀਧੁੱਪ ਦਾ ਹੀ ਤਰਜ਼ਮਾ ਹੈ
ਤੇ ਇਹ ਧੁੱਪ ਵੀ ਓਡ਼ਕਾਂ ਨੂੰਕਿਸੇ ਬਲ ਰਹੇ ਦੀ ਲੋਅ ਹੈ
ਇਹ ਜੋ ਚੰਨ ਦੀ ਚਾਨਣੀ ਹੈ,ਇਹ ਜੋ ਤਾਰਿਆਂ ਦੀ ਲੋਅ ਹੈ

ਨਫ਼ਰਤ ਦੇ ਤੀਰ ਚਲਦੇ,ਐਪਰ ਨਾ ਮੈਨੂੰ ਖਲ਼ਦੇ
ਮੇਰੀ ਆਤਮਾ ਦੁਆਲੇ ,ਤੇਰੇ ਪਿਆਰ ਦੀ ਸੰਜੋ ਹੈ