23 ਪੋਹ ਬਨਾਮ ਪੋਹ ਸੁਦੀ 7 – ਸਰਵਜੀਤ ਸਿੰਘ ਸੈਕਰਾਮੈਂਟੋ

0
203

ਸਿੱਖ ਮਾਨਸਿਕਤਾ `ਚ ਘਰ ਕਰ ਚੁੱਕੀਆਂ ਇਹ ਦੋਵੇਂ ਤਾਰੀਖਾਂ ਭਾਵੇਂ ਅੱਜ ਤੋਂ 348 ਸਾਲ ਪਹਿਲਾ ਇਕੋ ਹੀ ਆਈਆਂ ਸਨ ਪਰ ਹਰ ਸਾਲ ਅਜੇਹਾ ਨਹੀਂ ਹੁੰਦਾ। ਇਨ੍ਹਾਂ ਵਿਚੋਂ ਇਕ ਤਾਰੀਖ 23 ਪੋਹਸੂਰਜੀ ਬਿਕ੍ਰਮੀ (Solar) ਕੈਲੰਡਰ ਦੀ ਹੈ ਅਤੇ ਦੂਜੀ ਪੋਹ ਸੁਦੀ 7, ਚੰਦਰ ਸੂਰਜੀ (Lunisolar) ਬਿਕ੍ਰਮੀ ਕੈਲੰਡਰ ਦੀ ਹੈ। ਅੱਜ ਇਨ੍ਹਾਂ ਦੋ ਤਾਰੀਖਾਂ `ਚ ਇਕ ਤਾਰੀਖ ਦੀ ਚੋਣ ਕਰਨੀ ਸਾਡੇ ਲਈ ਸਭ ਤੋਂ ਵੱਡੀ ਸਮੱਸਿਆ ਬਣ ਗਈ ਹੈ। ਇਹ ਸਮੱਸਿਆਕਿਸੇ ਬਿਗਾਨੇ ਵੱਲੋਂ ਨਹੀਂ ਸਗੋਂ ਸਾਡੇ ਧਾਰਮਿਕ ਮੁਖੀਆਂ ਵੱਲੋਂ ਹੀ ਖੜੀ ਕੀਤੀ ਗਈ ਹੈ। ਆਓਦਿਨੋ-ਦਿਨ ਗੰਭੀਰ ਹੁੰਦੀ ਜਾਂ ਰਹੀ ਇਸ ਸਮੱਸਿਆ ਬਾਰੇ ਮੁਢਲੀ ਜਾਣਕਾਰੀ ਸਾਂਝੀ ਕਰੀਏ। 

ਕੈਲੰਡਰ ਵਿਗਿਆਨ ਦਾ ਅਰੰਭ ਵੀਇਸ ਧਰਤੀ ਤੇ ਇਨਸਾਨ ਦੇ ਹੋਸ਼ ਸੰਭਾਲਣ ਨਾਲ ਹੀ ਹੋ ਗਿਆ ਸੀ। ਸਭ ਤੋਂ ਪਹਿਲਾ ਦਿਨ ਦੇ ਚਾਨਣ ਅਤੇ ਰਾਤ ਦੇ ਅੰਧੇਰੇ ਦਾ ਹੀ ਪਤਾ ਸੀ। ਖਿਆਲ ਕਰੋ ਕਿ ਜਦੋਂ ਕਿਸੇ ਸਿਆਣੇ ਨੇ ਚੰਦ ਦੇ ਮੱਸਿਆ ਤੋਂ ਪੁੰਨਿਆ ਤੱਕ ਚਾਨਣੇ ਪੱਖ (ਸੁਦੀ ਪੱਖ) ਅਤੇ ਪੁੰਨਿਆ ਤੋਂ ਮੱਸਿਆ ਦੇ ਹਨੇਰੇ ਪੱਖ (ਵਦੀ ਪੱਖ) ਦੀ ਗਿਣਤੀ ਕਰਕੇ ਕੈਲੰਡਰ ਦਾ ਮੁੱਢ ਬੰਨਿਆਂ ਹੋਵੇਗਾ ਤਾਂ ਇਨਸਾਨ ਦੇ ਜੀਵਨ ਵਿਚ ਕਿੰਨੀ ਇਨਕਲਾਬੀ ਤਬਦੀਲੀ ਆਈ ਹੋਏਗੀ। ਇਸ ਵਿਚ ਕੋਈ ਸ਼ੱਕ ਨਹੀ ਕਿ ਸਭ ਤੋਂ ਪਹਿਲਾ ਚੰਦ ਅਧਾਰਤ ਕੈਲੰਡਰ ਹੀ ਹੋਂਦ ਵਿਚ ਆਇਆ ਸੀ। ਜਿਓ-ਜਿਓ ਮਨੁੱਖ ਨੇ ਤਰੱਕੀ ਕੀਤੀ ਅਤੇ ਮੌਸਮਾਂ ਸਬੰਧੀ ਜਾਣਕਾਰੀ ਵਿਚ ਵਾਧਾ ਹੋਇਆ ਤਾਂ ਸੂਰਜੀ ਕੈਲੰਡਰ ਹੋਂਦ ਵਿਚ ਆ ਗਏ। ਅੱਜ ਵੀ ਚੰਦ ਅਧਾਰਿਤ ਕੈਲੰਡਰ ਦਾ ਸ਼ੁੱਧ ਰੂਪ ਹਿਜਰੀ ਕੈਲੰਡਰਇਸਲਾਮ ਧਰਮ ਵਿਚ ਪ੍ਰਚੱਲਤ ਹੈ। ਹਿੰਦੂ ਧਰਮ ਵਿਚ ਚੰਦਰ ਸੂਰਜੀ ਬਿਕ੍ਰਮੀ ਕੈਲੰਡਰ ਪ੍ਰਚੱਲਤ ਹੈ ਅਤੇ ਸਿਖ ਧਰਮ ਚੰਦਰ ਸੂਰਜੀ ਬਿਕ੍ਰਮੀਸੂਰਜੀ ਬਿਕ੍ਰਮੀ ਅਤੇ ਸੀ: ਈ: ਕੈਲੰਡਰ ਪ੍ਰਚੱਲਤ ਹੈ। ਭਾਵੇਂ ਇਹ ਕੋਈ ਧਾਰਮਿਕ ਵਿਸ਼ਾ ਨਹੀ ਹੈ ਫਿਰ ਵੀ ਇਸ ਦਾ ਧਰਮ ਨਾਲ ਗੂੜਾ ਸਬੰਧ ਹੈ। ਕੈਲੰਡਰ ਦਾ ਮੁੱਖ ਮੰਤਵ ਤਾਂ ਸਮੇਂ ਦੀ ਗਿਣਤੀ-ਮਿਣਤੀ ਦੇ ਨਾਲ-ਨਾਲ ਕੌਮ ਲਈ ਮਹੱਤਵਪੂਰਨ ਦਿਹਾੜਿਆਂ ਦੀ ਸਹੀ ਨਿਸ਼ਾਨ ਦੇਹੀ ਕਰਨਾ ਹੁੰਦਾ ਹੈ। 

ਧਰਤੀ ਆਪਣੇ ਧੁਰੇ ਤੇ ਦੁਵਾਲੇ ਹੈ ਇਸ ਦਾ ਇਕ ਚੱਕਰ, 24 ਘੰਟੇ ਵਿਚ ਪੂਰਾ ਹੁੰਦਾ ਹੈ। ਕੈਲੰਡਰ `ਚ ਇਸ ਨੂੰ ਇਕ ਦਿਨ ਗਿਣਿਆ ਜਾਂਦਾ ਹੈ। ਧਰਤੀ ਸੂਰਜ ਦੇ ਦੁਵਾਲੇ ਵੀ ਘੁੰਮਦੀ ਹੈਇਹ ਚੱਕਰ 365.2422 ਦਿਨ (365 ਦਿਨ, 5 ਘੰਟੇ, 48 ਮਿੰਟ ਅਤੇ 45 ਸੈਕੰਡ) ਵਿਚ ਪੂਰਾ ਹੁੰਦਾ ਹੈ। ਇਸ ਨੂੰ ਮੌਸਮੀ/ਰੁੱਤੀ ਸਾਲ (Tropical year) ਸਾਲ ਕਿਹਾ ਜਾਂਦਾ ਹੈ। ਚੰਦ ਧਰਤੀ ਦੇ ਦੁਵਾਲੇ ਘੁੰਮਦਾ ਹੈ ਇਹ ਚੱਕਰ 354.37 ਦਿਨ (354 ਦਿਨ, 8 ਘੰਟੇ, 52 ਮਿੰਟ ਅਤੇ 48 ਸੈਕੰਡ) ਵਿਚ ਪੂਰਾ ਦਾ ਹੁੰਦਾ ਹੈ। ਭਾਵ ਚੰਦ ਦਾ ਇਕ ਸਾਲ ਮੌਸਮੀ ਸਾਲ ਤੋਂ ਲੱਗ-ਭੱਗ 11 ਦਿਨ ਛੋਟਾ ਹੁੰਦਾ ਹੈ। ਹੁਣ ਜੇ ਹਿਜਰੀ ਕੈਲੰਡਰ ਵਾਂਗੂ ਹੀ ਸਾਰੇ ਦਿਹਾੜੇ ਮਨਾਏ ਜਾਣ ਤਾਂ ਹਰ ਸਾਲ ਉਹ ਦਿਹਾੜਾ ਪਹਿਲੇ ਸਾਲ ਨਾਲੋਂ 11 ਦਿਨ ਪਹਿਲਾ ਆ ਜਾਵੇਗਾ ਅਤੇ 33 ਸਾਲ ਪਿਛੋਂ ਮੁੜ ਉਸੇ ਤਾਰੀਖ ਦੇ ਨੇੜੇ-ਤੇੜੇ ਆ ਜਾਵੇਗਾ। (ਸੂਰਜ ਦੇ 33 ਸਾਲ=ਚੰਦ ਦੇ 34 ਸਾਲ) ਜਿਵੇ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਪੋਹ ਸੁਦੀ 7, 2013 ਸੀ: ਈ: ਵਿਚ 6 ਮਾਘ/18 ਜਨਵਰੀ ਨੂੰ ਸੀ ਅਤੇ ਇਸ ਸਾਲ ਇਹ ਦਿਹਾੜਾ, ਇਸ ਤੋਂ 11 ਦਿਨ ਪਹਿਲਾ ਭਾਵ 24 ਪੋਹ/7 ਜਨਵਰੀ  ਨੂੰ ਆਵੇਗਾ। ਇਸ ਤੋਂ ਅਗਲਾ ਗੁਰਪੁਰਬ 13 ਪੋਹ/28 ਦਸੰਬਰ 2014 ਨੂੰ ਆਵੇਗਾ। ਭਾਵ 2014 ਵਿਚ ਇਹ ਗੁਰਪੁਰਬ ਦੋ ਵਾਰ ਮਨਾਇਆ ਜਾਵੇਗਾ। ਇਸ ਹਿਸਾਬ ਨਾਲ ਤਾਂ ਇਸ ਤੋਂ ਅਗਲਾ ਗੁਰਪੁਰਬ 3 ਪੋਹ/17 ਦਸੰਬਰ 2015 ਨੂੰ ਆਉਣਾ ਚਾਹੀਦਾ ਹੈ ਪਰ ਨਹੀਂ! ਹੁਣ, ਗੁਰੂ ਜੀ ਦਾ ਪ੍ਰਕਾਸ਼ ਦਿਹਾੜਾ 3 ਮਾਘ/16 ਜਨਵਰੀ 2016 ਨੂੰ ਮਨਾਇਆ ਜਾਵੇਗਾ। ਅਜੇਹਾ ਕਿਓ?

ਚੰਦ ਦਾ ਸਾਲ, ਸੂਰਜੀ ਸਾਲ ਨਾਲੋਂ ਇਕ ਸਾਲ `ਚ 11 ਦਿਨ, ਦੋ ਸਾਲ `ਚ 22 ਦਿਨ ਪਿਛੇ ਰਹਿ ਗਿਆ ਹੈ। ਹੁਣ ਇਸ ਨੂੰ ਸੂਰਜੀ ਸਾਲ ਦੇ ਨੇੜੇ-ਤੇੜੇ ਰੱਖਣ ਲਈ ਇਸ ਵਿਚ ਇਕ ਹੋਰ ਮਹੀਨਾ ਜੋੜ ਦਿੱਤਾ ਜਾਵੇਗਾ, 2015 ਵਿਚ ਚੰਦ ਦੇ ਸਾਲ ਦੇ 13 ਮਹੀਨੇ ਅਤੇ 384 ਦਿਨ ਹੋਣਗੇ। 19 ਸਾਲਾਂ ਵਿਚ ਚੰਦ ਦੇ ਸਾਲ, 13 ਮਹੀਨਿਆਂ ਦੇ ਹੁੰਦੇ ਹਨ 2015 ਵਿਚ ਚੰਦ ਦੇ ਸਾਲ `ਚ 13 ਮਹੀਨੇ ਹੋਣ ਕਾਰਨ ਜਿਹੜਾ ਦਿਹਾੜਾ 3 ਪੋਹ/17 ਦਸੰਬਰ 2015 ਨੂੰ ਆਉਣਾ ਚਾਹੀਦਾ ਸੀ ਹੁਣ ਉਹ 2016 ਵਿਚ 3 ਮਾਘ/16 ਜਨਵਰੀ ਨੂੰ ਆਵੇਗਾ। 2015 ਸੀ. ਈ. ਵਿਚ ਇਹ ਦਿਹਾੜਾ ਨਹੀ ਆਵੇਗਾ। ਹੁਣ ਫੇਰ ਚੰਦ ਦੇ ਸਾਲ ਲੰਬਾਈ ਮੁਤਾਬਕ ਗੁਰਪੁਰਬ 11 ਦਿਨ ਪਹਿਲਾ ਭਾਵ 22 ਪੋਹ/5 ਜਨਵਰੀ 2017 ਨੂੰ ਆਵੇਗਾ ਅਤੇ ਉਸ ਤੋਂ ਅੱਗਲਾ 11 ਪੋਹ/25 ਦਸੰਬਰ 2017 ਨੂੰ । ਇਹ ਹੈ ਚੰਦਰ ਸੂਰਜੀ ਬਿਕ੍ਰਮੀ ਕੈਲੰਡਰ ਦਾ ਕਮਾਲ। 

ਜਿਸ ਦਿਨ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਹੋਇਆ ਸੀ ਉਸ ਦਿਨ ਚੰਦਰ ਸੂਰਜੀ ਬਿਕ੍ਰਮੀ ਕੈਲੰਡਰ ਦੀ ਪੋਹ ਸੁਦੀ ਦੇ ਨਾਲ-ਨਾਲ ਸੂਰਜੀ ਬਿਕ੍ਰਮੀ ਕੈਲੰਡਰ ਦੀ 23 ਪੋਹ ਵੀ ਸੀ। ਸਾਲ ਦੇ ਦਿਨਾਂ `ਚ 11 ਦਿਨਾਂ ਦਾ ਅੰਤਰ ਹੋਣ ਕਾਰਨ, ਹਰ ਸਾਲ ਇਹ ਦੋਵੇਂ ਤਾਰੀਖਾਂ ਇਕੱਠੀਆਂ ਨਹੀਂ ਆ ਸਕਦੀਆਂ। 1666 ਤੋਂ ਪਿਛੋਂ 1685 ਵਿਚ ਇਹ ਦੋਵੇਂ ਤਾਰੀਖਾਂ ਇਕੱਠੀਆਂ ਆਈਆਂ ਸਨ ਪਿਛਲੀ ਸਦੀ ਵਿਚ ਸਿਰਫ ਵਾਰੀ (1903, 49, 68, 87) ਇਕੱਠੀਆਂ ਆਈਆਂ ਸਨ। ਅਸੀਂ ਗੁਰੂ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਇਨ੍ਹਾਂ ਦੋਵਾਂ ਤਾਰੀਖਾਂ ਦੇ ਇਕੱਠੀਆਂ ਆਉਣ ਦਾ ਇੰਤਜ਼ਾਰ ਨਹੀ ਕਰ ਸਕਦੇ। ਸੋ ਸਪੱਸ਼ਟ ਹੈ ਕਿ ਸਾਨੂੰ ਦੋਵਾਂ `ਚ ਇਕ ਤਾਰੀਖ ਦੀ ਚੋਣ ਹੀ ਕਰਨੀ ਪਵੇਗੀ।

ਹੁਣ ਸਵਾਲ ਪੈਦਾ ਹੁੰਦਾ ਹੈ ਕਿ ਜੇ ਅਸੀਂ ਇਹ ਦਿਹਾੜਾ ਪੋਹ ਸੁਦੀ ਦੀ ਬਜਾਏ 23 ਪੋਹ ਨੂੰ ਮਨਾਉਂਦੇ ਹਾਂ ਤਾਂ ਸਾਡਾ ਕੀ ਨੁਕਸਾਨ ਹੁੰਦਾ ਹੈਨਹੀ! ਇਸ ਨਾਲ ਸਾਡਾ ਕੋਈ ਨੁਕਸਾਨ ਨਹੀ ਹੁੰਦਾ। ਇਸ ਨਾਲ ਤਾਂ ਸਾਨੂੰ ਲਾਭ ਹੀ ਲਾਭ ਹੈ। ਅਸੀਂ ਵਦੀ-ਸੁਦੀ ਦੇ ਮੱਕੜ ਜਾਲ `ਚ ਨਿਕਲ ਜਾਂਦੇ ਹਾਂ। 23 ਪੋਹ ਹਰ ਸਾਲ ਨਾਨਕਸ਼ਾਹੀ ਕੈਲੰਡਰ ਮੁਤਾਬਕ, ਗੁਰੂ ਜੀ ਦਾ ਪ੍ਰਕਾਸ਼ ਦਿਹਾੜਾ ਹਰ ਸਾਲ 23 ਪੋਹ/5 ਜਨਵਰੀ ਨੂੰ ਹੀ ਮਨਾਇਆ ਜਾਵੇਗਾ। ਸਾਡਾ ਇਹ ਲਾਭ ਸ਼ਾਇਦ ਕਿਸੇ  ਹੋਰ (?) ਲਈ ਨੁਕਸਾਨ ਦਾਇਕ ਹੋ ਸਕਦਾ ਹੋਵੇ। ਹੈਰਾਨੀ ਦੀ ਗੱਲ ਹੈ ਕਿ ਸਾਡੇ ਧਾਰਮਿਕ ਮੁਖੀਆਂ ਨੂੰ ਸਾਡੇ ਲਾਭ ਨਾਲੋਂ ਕਿਸੇ  ਹੋਰ (?) ਦੇ ਹੋਣ ਵਾਲੇ ਸੰਭਾਵੀ ਨੁਕਸਾਨ ਦਾ ਜਿਆਦਾ ਫਿਕਰ ਹੈ।

ਹੁਣ ਜਦੋਂ ਅਸੀਂ ਇਹ ਦਿਹਾੜਾ ਪੋਹ ਸੁਦੀ ਦੀ ਬਜਾਏ 23 ਪੋਹ ਨੂੰ ਮਨਾਉਂਦੇ ਹਾਂ ਤਾਂ ਇਹ ਦਿਨ ਹਰ ਸਾਲ ਤਕਰੀਬਨ ਇਕ ਹੀ ਤਾਰੀਖ ਨੂੰ ਆਉਂਦਾ ਹੈ। 1666 ਤੋਂ 1751 ਤਾਂਈ 23 ਪੋਹ ਜਿਆਦਾ ਸਾਲ 22 ਦਸੰਬਰ(ਯੂਲੀਅਨ) ਨੂੰ ਹੀ ਆਉਂਦਾ ਰਿਹਾ ਹੈ ਪਰ ਬਿਕ੍ਰਮੀ ਸਾਲ ਦੀ ਲੰਬਾਈ ਦੇ ਫਰਕ ਕਾਰਨ ਕਦੇ-ਕਦੇ 21 ਜਾਂ 23 ਦਸੰਬਰ ਨੂੰ ਵੀ ਆਇਆ ਸੀ। 1752 ਵਿਚ ਇੰਗਲੈਂਡ  ਵੱਲੋਂ ਗਰੈਗੋਰੀਅਨ ਕੈਲੰਡਰ ਨੂੰ ਮਾਨਤਾ ਦੇਣ ਕਾਰਨ 23 ਪੋਹ ਜਨਵਰੀ ਦਿਨ ਮੰਗਲਵਾਰ ਨੂੰ ਸੀ। ਹੁਣ ਇਥੇ ਇਕ ਹੋਰ ਸਮੱਸਿਆ ਆ ਜਾਂਦੀ ਹੈ। ਉਹ ਹੈ ਸੂਰਜੀ ਬਿਕ੍ਰਮੀ ਕੈਲੰਡਰ ਅਤੇ ਮੌਸਮੀ ਕੈਲੰਡਰ ਦੀ ਲੰਬਾਈ ਵਿਚ ਅੰਤਰ। 1964 ਤੋਂ ਪਹਿਲਾ ਸਾਰੇ ਭਾਰਤ ਵਿਚ ਸੂਰਜੀ ਸਿਧਾਂਤ ਤੇ ਅਧਾਰਤ ਬਿਕ੍ਰਮੀ ਕੈਲੰਡਰ ਲਾਗੂ ਸੀ। ਜਿਸ ਦੀ ਲੰਬਾਈ 365. 2587 ਦਿਨ ਹੈ। ਮੌਸਮੀ ਸਾਲ ਤੋਂ ਇਸ ਦੀ ਲੰਬਾਈ ਲੱਗ ਭੱਗ 24 ਮਿੰਟ ਵੱਧ ਹੋਣ ਕਾਰਨ ਇਸ `ਚ ਮੌਸਮੀ ਸਾਲ ਨਾਲ 60 ਸਾਲ ਵਿਚ ਇਕ ਦਿਨ ਦਾ ਫਰਕ ਪੈ ਜਾਂਦਾ ਸੀ। 1964 ਵਿੱਚ ਵਿਦਵਾਨਾਂ ਵੱਲੋਂ ਇਸ `ਚ ਸੋਧ ਕਰਨ ਉਪ੍ਰੰਤ ਦ੍ਰਿਗਗਿਣਤ ਸਿਧਾਂਤ ਹੋਂਦ ਵਿਚ ਆਇਆ ਜਿਸ ਮੁਤਾਬਕ ਸਾਲ ਦੀ ਲੰਬਾਈ 365. 2563 ਦਿਨ ਹੈ। ਦ੍ਰਿਗਗਿਣਤ ਸਿਧਾਂਤ ਮੁਤਾਬਕ ਸਾਲ ਦੀ ਲੰਬਾਈ ਲੱਗ ਭੱਗ 20 ਮਿੰਟ ਵੱਧ ਹੋਣ ਕਾਰਨ, ਹੁਣ ਇਹ 72 ਸਾਲਾਂ ਪਿਛੋਂ ਇਕ ਦਿਨ ਦਾ ਫਰਕ ਪਵੇਗਾ।

ਇਥੋਂ ਸ਼ੁਰੂ ਹੁੰਦੀ ਹੈ ਨਾਨਕਸ਼ਾਹੀ ਕੈਲੰਡਰ ਦੀ ਕਹਾਣੀ। ਜਦੋਂ ਵਿਦਵਾਨਾਂ ਨੇ ਇਹ ਸੋਚਿਆ ਕਿ ਇਹ ਫਰਕ ਤਾਂ ਵੱਧਦਾ ਹੀ ਰਹੇ ਗਾ ਤੇ ਸਾਡੇ ਧਾਰਮਿਕ ਦਿਹਾੜਿਆਂ ਦਾ ਸਬੰਧ ਮੌਸਮਾਂ ਨਾਲੋਂ ਟੁੱਟ ਜਾਵੇਗਾ ਤਾਂ ਕਿਉਂ ਨਾ ਆਪਣੇ ਕੈਲੰਡਰ ਨੂੰ ਮੌਸਮੀ ਕੈਲੰਡਰ ਦੇ ਮੁਤਾਬਿਕ ਕੀਤਾ ਜਾਵੇਕਨੇਡਾ ਵਾਸੀ ਸ. ਪਾਲ ਸਿੰਘ ਪੁਰੇਵਾਲ ਵੱਲੋਂ ਬਣਾਏ ਗਏ ਕੈਲੰਡਰ ਤੇ, ਵਿਦਵਾਨਾਂ ਵੱਲੋਂ ਇਕ ਦਹਾਕੇ ਤੋਂ ਵੀ ਵੱਧ ਸੋਚ ਵਿਚਾਰ ਕਰਨ ਉਪ੍ਰੰਤ, ਸ਼੍ਰੋਮਣੀ ਕਮੇਟੀ ਵੱਲੋਂ ਪ੍ਰਵਾਨ ਕੀਤਾ ਗਿਆ ਨਾਨਕਸ਼ਾਹੀ ਕੈਲੰਡਰ 2003 ਵਿਚ ਅਕਾਲ ਤਖਤ ਸਾਹਿਬ ਤੋਂ ਜਾਰੀ ਕਰ ਦਿੱਤਾ ਗਿਆ ਸੀ। 2010 ਵਿੱਚ ਸ਼੍ਰੋਮਣੀ ਕਮੇਟੀ ਨੇ ਸੰਤ ਸਮਾਜ ਦੇ ਕਹਿਣ ਤੇ ਸੋਧਾਂ ਦੇ ਨਾਮ ਹੇਠ ਨਾਨਕਸ਼ਾਹੀ ਕੈਲੰਡਰ ਦਾ ਹੁਲੀਆ ਵਿਗਾੜ ਦਿੱਤਾ ਗਿਆ ਸੀ। 12 ਦਸੰਬਰ 2013 ਨੂੰ ਖ਼ਬਰ ਆਈ ਸੀ ਕਿ ਸੰਤ ਸਮਾਜ ਨੇ ਮੁੜ ਚੰਦਰ ਸੂਰਜੀ ਬਿਕ੍ਰਮੀ ਕੈਲੰਡਰ ਨੂੰ ਹੀ ਲਾਗੂ ਕਰਨ ਲਈ ਅਕਾਲ ਤਖਤ ਸਾਹਿਬ ਦੇ ਮੁਖ ਸੇਵਾਦਾਰ ਤਾਂਈ ਪਹੁੰਚ ਕੀਤੀ ਹੈ। ਅਖ਼ਬਾਰੀ ਖ਼ਬਰਾਂ ਮੁਤਾਬਕ ਗਿਆਨੀ ਗੁਰਬਚਨ ਸਿੰਘ ਜੀ ਨੇ ਸੰਤ ਸਮਾਜ ਦੀ ਮੰਗ ਤੇ ਹਮਦਰਦੀ ਨਾਲ ਵਿਚਾਰ ਕਰਨ ਦਾ ਭਰੋਸਾ ਵੀ ਦਿੱਤਾ ਹੈ।

ਅੱਜ ਜੋ ਸੀ ਈ ਕੈਲੰਡਰ ਦੁਨੀਆਂ ਵਿਚ ਲਾਗੂ ਹੈ ਇਸ ਨੂੰ ਗਰੈਗੋਰੀਅਨ ਕੈਲੰਡਰ ਵੀ ਕਿਹਾ ਜਾਂਦਾ ਹੈਇਹ ਯੂਲੀਅਨ ਕੈਲੰਡਰ ਦਾ ਸੋਧਿਆ ਹੋਇਆ ਰੂਪ ਹੈ। ਯੂਲੀਅਨ ਕੈਲੰਡਰ ਵੀ ਸੂਰਜ ਅਧਾਰਤ ਸੀ ਪਰ ਉਸ ਦੀ ਲੰਬਾਈ 365.25 ਦਿਨ ਸੀ ਜੋ ਮੌਸਮੀ ਸਾਲ ਤੋਂ ਸਵਾ ਗਿਆਰਾਂ ਮਿੰਟ ਵੱਧ ਸੀ ਜਿਸ ਕਾਰਨ ਇਸ `ਚ 128 ਸਾਲ ਵਿਚ ਦਿਨ ਦਾ ਫਰਕ ਆ ਜਾਂਦਾ ਸੀ। ਵਿਦਵਾਨਾਂ ਨੇ ਇਸ ਵਿਚ ਸੋਧ ਕੀਤੀ ਅਤੇ 1582 ਵਿਚ ਗਰੈਗੋਰੀਅਨ ਕੈਲੰਡਰ ਹੋਂਦ ਵਿਚ ਆਇਆ। (ਇੰਗਲੈਂਡ ਨੇ ਗਰੈਗੋਰੀਅਨ ਕੈਲੰਡਰ ਨੂੰ 1752 ਵਿਚ ਮਾਨਤਾ ਦਿੱਤੀ ਸੀ) ਗਰੈਗੋਰੀਅਨ ਕੈਲੰਡਰ ਦੇ ਸਾਲ ਦੀ ਲੰਬਾਈ 365.2425 ਦਿਨ ਹੈ। ਇਹ ਮੌਸਮੀ ਸਾਲ ਦੇ ਬਹੁਤ ਹੀ ਨੇੜੇ ਹੈ। ਹੁਣ ਇਹ ਲੱਗ ਭੱਗ 3300 ਸਾਲ ਪਿਛੋਂ ਦਿਨ ਦਾ ਫਰਕ ਪਾਵੇਗਾ। ਨਾਨਕਸ਼ਾਹੀ ਕੈਲੰਡਰ ਦੀ ਲੰਬਾਈ ਵੀ 365.2425 ਦਿਨ ਹੈ। ਨਾਨਕਸ਼ਾਹੀ ਕੈਲੰਡਰ ਮੁਤਾਬਕ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ 23 ਪੋਹ ਹਰ ਸਾਲ ਜਨਵਰੀ ਨੂੰ ਹੀ ਆਵੇਗੀ। ਹੁਣ ਇਹ ਫੈਸਲਾ ਪੂਰੇ ਵਿਸ਼ਵ `ਚ ਫੈਲ ਚੁਕੀ ਸਿੱਖ ਕੌਮ ਨੇ ਕਰਨਾ ਹੈ ਕਿ ਕੀ ਸਾਨੂੰ ਮੌਸਮੀ ਕੈਲੰਡਰ ਤੇ ਅਧਾਰਤ ਨਾਨਕਸ਼ਾਹੀ ਕੈਲੰਡਰ, ਜਿਸ ਦੀਆਂ ਤਾਰੀਖਾਂ ਸਦਾ ਵਾਸਤੇ ਇਕੋ ਹੀ ਰਹਿਣਗੀਆਂ ਦੀ ਲੋੜ ਹੈ ਜਾਂ ਚੰਦਰ ਸੂਰਜੀ ਬਿਕ੍ਰਮੀ ਕੈਲੰਡਰ ਦੀਜਿਸ ਦੀਆਂ ਤਾਰੀਖਾਂ ਹਰ ਸਾਲ ਬਦਲ ਜਾਂਦੀਆਂ ਹਨ ਅਤੇ ਤਾਰੀਖਾਂ ਦਾ ਪਤਾ ਕਰਨ ਲਈ ਕਿਸੇ (?) ਨੂੰ ਪੁੱਛਣਾ ਹੀ ਪਵੇਗਾ।